ਸਿੱਧੂ ਮੂਸੇਵਾਲਾ ਕਤਲਕਾਂਡ – ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਇੰਟਰਪੋਲ ਨੇ ਜਾਰੀ ਕੀਤਾ ਰੈੱਡ ਕੋਰਨਰ ਨੋਟਿਸ
ਚੰਡੀਗੜ੍ਹ 9 ਜੂਨ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਖਿਲਾਫ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ।ਦੱਸ ਦਈਏ ਕਿ ਪੰਜਾਬ ਪੁਲਿਸ ਨੇ ਮੂਸੇ ਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ ਗੋਲਡੀ ਬਰਾੜ ਵਿਰੁੱਧ ਫਰੀਦਕੋਟ ਵਿੱਚ ਦਰਜ ਦੋ ਵੱਖ-ਵੱਖ ਮਾਮਲਿਆਂ ਦੇ ਸਬੰਧ ਵਿੱਚ ਰੈੱਡ ਕਾਰਨਰ ਨੋਟਿਸ ਦੀ ਮੰਗ ਕੀਤੀ ਸੀ।ਇਹ ਕੇਸ ਨਵੰਬਰ 2020 ਅਤੇ ਫਰਵਰੀ 2021 ਵਿੱਚ ਦਰਜ ਕੀਤੇ ਗਏ ਸਨ, ਜਿਸ ਵਿੱਚ ਉਸ ਉੱਤੇ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦੇ ਦੋਸ਼ ਸਨ।
ਜਿਕਰਯੋਗ ਹੈ ਕਿ ਗਾਇਕ ਅਤੇ ਸਿਆਸਤਦਾਨ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਸਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਫੇਸਬੁੱਕ ਤੇ ਪੋਸਟ ਪਾ ਕੇ ਲਈ ਸੀ।