ਸਿੱਧੂ ਮੂਸੇਵਾਲਾ ਕਤਲਕਾਂਡ
ਗੈਂਗਸਟਰ ਦੀਪਕ ਟੀਨੂੰ ਦਾ ਮਾਨਸਾ ਪੁਲਿਸ ਨੂੰ ਮਿਲਿਆ ਰਿਮਾਂਡ
ਚੰਡੀਗੜ੍ਹ 1 ਨਵੰਬਰ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮ ਦੀਪਕ ਟੀਨੂੰ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਸੀ। ਟੀਨੂੰ ਨੂੰ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਮਾਨਸਾ ਪੁਲਿਸ ਨੂੰ ਟੀਨੂੰ ਦਾ 9 ਨਵੰਬਰ ਤੱਕ ਦਾ ਰਿਮਾਂਡ ਦੇ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਟੀਨੂੰ ਨੂੰ ਹੁਣ ਰਾਜਪੁਰਾ ਦੇ ਸੀਆਈਏ ਸਟਾਫ ਦਫਤਰ ਵਿੱਚ ਲਿਆ ਕੇ ਪੁੱਛਗਿੱਛ ਕਰੇਗੀ।























