ਸਿੱਧੂ ਮੂਸੇਵਾਲਾ ਕਤਲਕਾਂਡ ਦੀ ਨਹੀਂ ਹੋਵੇਗੀ ਸੀਬੀਆਈ ਜਾਂਚ;ਸੁਪਰੀਮ ਕੋਰਟ ਨੇ ਭਾਜਪਾ ਆਗੂ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਕੀਤੀ ਇਨਕਾਰ
ਚੰਡੀਗੜ੍ਹ,11 ਜੁਲਾਈ(ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲ ਕਤਲਕਾਂਡ ਮਾਮਲੇ ਦੀ ਜਾਂਚ ਕੇਂਦਰੀ ਸੁਰੱਖਿਆ ਏਜੰਸੀ ਕੋਲੋਂ ਕਰਵਾਉਣ ਦੀ ਮੰਗ ਲੈ ਕੇ ਪਾਈ ਗਈ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੁਪਰੀਮ ਕੋਰਟ ਨੇ ਇਹ ਪਟੀਸ਼ਨ ਖਾਰਜ ਕਰ ਦਿੱਤੀ ਹੈ ਅਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਇਸੇ ਮਾਮਲੇ ਨਾਲ ਜੁੜੀ ਇੱਕ ਹੋਰ ਲਾਰੇਂਸ ਦੇ ਪਿਤਾ ਦੀ ਪਟੀਸ਼ਨ ਤੇ ਵੀ ਸੁਣਵਾਈ ਹੋਈ ਹੈ।ਜਿਸ ਦੀ ਸੁਣਵਾਈ ਅਗਲੇ ਹਫਤੇ ਸੋਮਵਾਰੀ ਨੂੰ ਹੋਵੇਗੀ।