ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਸਾਥੀਆਂ ਦੀ ਮਾਨਸਾ ਕੋਰਟ ਵਿੱਚ ਪੇਸ਼ੀ ਅੱਜ
ਚੰਡੀਗੜ੍ਹ,17 ਸਤੰਬਰ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਿਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਸਾਥੀਆਂ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਨੂੰ ਅੱਜ ਮਾਨਸਾ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਹਨਾਂ ਤਿੰਨਾਂ ਦਾ ਸੱਤ ਦਿਨਾਂ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ।