ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ 2 ਸਾਥੀਆਂ ਦੀ ਅੰਮ੍ਰਿਤਸਰ ਅਦਾਲਤ ਵਿੱਚ ਹੋਈ ਪੇਸ਼ੀ
ਚੰਡੀਗੜ੍ਹ,1 ਅਕਤੂਬਰ(ਵਿਸ਼ਵ ਵਾਰਤਾ)- ਨੇਪਾਲ ਬਾਰਡਰ ਤੋਂ ਫੜ੍ਹੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਾਜਿੰਦਰ ਜੋਕਰ ਨੂੰ ਅੱਜ ਰਾਣਾ ਕੰਧੋਵਾਲੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੇਸ਼ੀ ਤੋਂ ਬਾਅਦ ਤਿੰਨਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਉਹਨਾਂ ਨੂੰ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਤੇ ਭੇਜਿਆ ਹੋਇਆ ਸੀ ਜੋ ਕਿ ਅੱਜ ਖਤਮ ਹੋ ਗਿਆ ਹੈ।