ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖਬਰ
ਕਤਲ ਦੀ ਜਿੰਮੇਵਾਰੀ ਲੈਣ ਵਾਲੇ ਲਾਰੇਂਸ ਬਿਸ਼ਨੋਈ ਨੇ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਲਈ ਵਾਪਸ
ਪੜ੍ਹੋ ਹੁਣ ਕਿਹੜੇ ਕੋਰਟ ਦਾ ਖੜਕਾਉਣਗੇ ਦਰਵਾਜ਼ਾ
ਚੰਡੀਗੜ੍ਹ,1 ਜੂਨ(ਵਿਸ਼ਵ ਵਾਰਤਾ)- ਇਸ ਸਮੇਂ ਦੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਵੱਲੋਂ ਪਾਈ ਗਈ ਪਟੀਸ਼ਨ ਵਾਪਸ ਲੈ ਲਈ ਗਈ ਹੈ। ਜਾਣਕਾਰੀ ਅਨੁਸਾਰ ਹੁਣ ਲਾਰੇਂਸ ਬਿਸ਼ਨੋਈ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਕੀਤੀ ਜਾਵੇਗੀ। ਦੱਸ ਦਈਏ ਕਿ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਫੇਸਬੁੱਕ ਤੇ ਪਟੀਸ਼ਨ ਪਾ ਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲਈ ਗਈ ਸੀ ਅਤੇ ਲਾਰੇਂਸ ਨੇ ਦਿੱਲੀ ਹਾਈਕੋਰਟ ਵਿੱਚ ਪਾਈ ਸੀ ਕਿ ਉਸਨੂੰ ਪੰਜਾਬ ਪੁਲਿਸ ਦੇ ਹਵਾਲੇ ਨਾ ਕੀਤਾ ਜਾਵੇਗਾ।