ਮਾਨਸਾ 10 ਸਤੰਬਰ( ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਪੁਲੀਸ ਹਿਰਾਸਤ ਤੋਂ ਹੁਣ ਤੱਕ ਬਚਿਆ ਫਿਰਦਾ ਛੇਵਾਂ ਸੂਟਰ ਦੀਪਕ ਮੂੰਡੀ ਪੁਲੀਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਇਸ ਸਬੰਧੀ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਦੇ ਹਵਾਲੇ ਨਾਲ ਇਸ ਦੀ ਪੁਸ਼ਟੀ ਪੰਜਾਬੀ ਟ੍ਰਿਬਿਊਨ ਕੋਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਮੁਖੀ ਨੇ ਇਸ ਦੀ ਜਾਣਕਾਰੀ ਟਵਿੱਟਰ ਰਾਹੀਂ ਵੀ ਸਾਂਝੀ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਉਸ ਨੂੰ ਭਾਰਤ ਨੇਪਾਲ ਸਰਹੱਦ ਨੇੜਿਓਂ ਸਿਲੀਗੁੜੀ ਦੇ ਕੋਲੋਂ ਭਾਨ ਸਾਹਿਬ ਤੋਂ ਫੜਿਆ ਗਿਆ ਹੈ।ਉਸ ਨੂੰ ਦਿੱਲੀ ਪੁਲੀਸ ਦੇ ਸਪੈਸ਼ਲ ਸੈਲ ਅਤੇ ਪੰਜਾਬ ਪੁਲੀਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਕਾਬੂ ਕੀਤਾ ਗਿਆ ਹੈ।
ਇਕ ਵੱਖਰੇ ਸੁਆਲ ਵਿਚ ਐਸ ਐਸ ਪੀ ਗੌਰਵ ਤੂਰਾ ਨੇ ਦੱਸਿਆ ਕਿ ਉਸ ਨੂੰ ਕਾਰਵਾਈ ਲਈ ਮਾਨਸਾ ਛੇਤੀ ਲਿਆਂਦਾ ਜਾਵੇਗਾ।