ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਅੱਜ
ਪੜ੍ਹ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,1 ਜੂਨ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਫੇਸਬੁੱਕ ਤੇ ਪੋਸਟ ਪਾ ਕੇ ਜ਼ਿੰਮੇਵਾਰੀ ਲੈਣ ਵਾਲੇ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਪਾਈ ਗਈ ਪਟੀਸ਼ਨ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਲਾਰੇਂਸ ਨੇ ਪਹਿਲਾਂ ਐਨਆਈਏ ਕੋਰਟ ਵਿੱਚ ਅਪੀਲ ਕੀਤੀ ਸੀ ਕਿ ਪੰਜਾਬ ਪੁਲਿਸ ਉਸਨੂੰ ਝੂਠੇ ਮੁਕਾਬਲੇ ਵਿੱਚ ਮਾਰ ਸਕਦੀ ਹੈ ਅਤੇ ਉਸਨੂੰ ਪੰਜਾਬ ਪੁਲਿਸ ਨੂੰ ਨਾ ਸੌਂਪਿਆ ਜਾਵੇ। ਜਿਸ ਨੂੰ ਐਨਆਈਏ ਕੋਰਟ ਨੇ ਠੁਕਰਾ ਦਿੱਤਾ ਸੀ ਪਰ ਬੀਤੇ ਕੱਲ੍ਹ ਉਸਨੇ ਆਪਣੇ ਵਕੀਲਾਂ ਰਾਂਹੀਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਸੀ। ਜਿਸ ਤੇ ਅੱਜ ਸੁਣਵਾਈ ਹੋਵੇਗੀ। ਇਸ ਪਟੀਸ਼ਨ ਦੀ ਸੁਣਵਾਈ ਜਸਟਿਸ ਸਵਰਨ ਕਾਂਤਾ ਸ਼ਰਮਾ ਕਰਨਗੇ।