ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਇੱਕ ਹੋਰ ਗੈਂਗਸਟਰ ਨੂੰ ਲਿਆਂਦਾ ਗਿਆ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ
ਚੰਡੀਗੜ੍ਹ,2 ਅਗਸਤ (ਵਿਸ਼ਵ ਵਾਰਤਾ)- ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਇੱਕ ਹੋਰ ਗੈਂਗਸਟਰ ਨੂੰ ਪੰਜਾਬ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਕਤਲਕਾਂਡ ਵਿੱਚ ਵਰਤੀ ਗਈ ਬੋਲੈਰੋ ਗੱਡੀ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਅਰਸ਼ਦ ਖਾਨ ਨਾਮ ਦੇ ਗੈਂਗਸਟਰ ਨੂੰ ਰਾਜਸਥਾਨ ਦੇ ਚੁਰੂ ਤੋਂ ਪ੍ਰੋਡਕਸ਼ਨ ਵਾਰੰਟ ਤੇ ਮਾਨਸਾ ਲਿਆਂਦਾ ਗਿਆ ਹੈ। ਥੋੜ੍ਹੀ ਦੇਰ ਵਿੱਚ ਹੀ ਅਰਸ਼ਦ ਖਾਨ ਦਾ ਮੈਡੀਕਲ ਕਰਵਾਉਣ ਤੋ ਬਾਅਦ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।