ਵੱਡੀ ਖਬਰ
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁਲਿਸ ਨੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਚਲਾਨ
ਪੜ੍ਹੋ, ਸਾਜਿਸ਼ਘਾੜਿਆਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ ਕੁੱਲ੍ਹ ਕਿੰਨੇ ਲੋਕਾਂ ਨੂੰ ਕੀਤਾ ਗਿਆ ਨਾਮਜ਼ਦ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਮਾਨਸਾ ਤੋਂ ਆ ਰਹੀ ਹੈ ਜਿੱਥੇ 29 ਮਈ ਨੂੰ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੁਲਿਸ ਨੇ ਮਾਨਸਾ ਕੋਰਟ ਵਿੱਚ ਚਲਾਨ ਪੇਸ਼ ਕੀਤਾ ਹੈ। ਜਾਣਕਾਰੀ ਅਨੁਸਾਰ ਚਲਾਨ ਵਿੱਚ ਪੁਲਿਸ ਨੇ 34 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਜਿਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂਭਗਵਾਨਪੁਰੀਆ ਤੋਂ ਇਲਾਵਾ ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਦੇ ਨਾਲ ਨਾਲ ਸ਼ੂਟਰਾਂ ਦੀ ਮਦਦ ਕਰਨ ਵਾਲਿਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਕੈਨੇਡਾ ਰਹਿੰਦੇ ਗੈਂਗਸਟਰਾਂ ਗੋਲਡੀ ਬਰਾੜ,ਸਚਿਨ ਥਾਪਨ,ਲਿਪਿਨ ਨਹਿਰਾ ਅਤੇ ਅਨਮੋਲ ਬਿਸ਼ਨੋਈ ਨੂੰ ਵੀ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਉਸਦੇ ਨਾਲ ਗੱਡੀ ਵਿੱਚ ਸਵਾਰ ਦੋਸਤਾਂ ਦੇ ਨਾਲ ਨਾਲ ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਸਮੇਤ ਲਗਭਗ 100 ਦੇ ਕਰੀਬ ਗਵਾਹਾਂ ਨੂੰ ਸ਼ਾਮਿਲ ਕੀਤਾ ਹੈ।