ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਜੇਲ੍ਹ ਵਿੱਚ ਬੰਦ ਸ਼ਾਰਪ ਸ਼ੂਟਰਾਂ ਕੋਲੋਂ ਬਰਾਮਦ ਹੋਏ ਮੋਬਾਇਲ ਫੋਨ
ਚੰਡੀਗੜ੍ਹ,15 ਸਤੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਤਰਨਤਾਰਨ ਜੇਲ੍ਹ ਤੋਂ ਆ ਰਹੀ ਹੈ ਜਿੱਥੇ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸ਼ਾਰਪਸ਼ੂਟਰਾਂ ਤੋਂ ਸਪੈਸ਼ਲ ਚੈਕਿੰਗ ਦੌਰਾਨ ਦੋ ਮੋਬਾਇਲ ਫੋਨ ਅਤੇ 2 ਸਿੰਮ ਕਾਰਡ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਸ਼ਾਮਿਲ ਸ਼ਾਰਪਸ਼ੂਟਰ ਪ੍ਰਿਆਵਰਤ ਫੌਜੀ,ਦੀਪਕ ਅਤੇ ਕਸ਼ਿਸ਼ ਜੇਲ੍ਹ ਵਿੱਚ ਬੰਦ ਹਨ। ਉਹਨਾਂ ਨੂੰ ਪੁਲਿਸ ਰਿਮਾਂਡ ਤੋਂ ਬਾਅਦ ਜੇਲ੍ਹ ਭੇਜਿਆ ਗਿਆ ਸੀ। ਜਿਸ ਬੈਰਕ ਵਿੱਚ ਇਹਨਾਂ ਨੂੰ ਬੰਦ ਕੀਤਾ ਗਿਆ ਹੈ ਉਸੇ ਬੈਰਕ ਵਿੱਚੋਂ ਇਹ ਫੋਨ ਪ੍ਰਾਪਤ ਹੋਏ ਹਨ।ਇਹ ਫੋਨ ਕੌਣ ਇਸਤੇਮਾਲ ਕਰ ਰਿਹਾ ਸੀ ਇਸ ਦਾ ਖੁਲਾਸਾ ਪੁਲਿਸ ਵੱਲੋਂ ਅਗਲੇਰੀ ਜਾਂਚ ਵਿੱਚ ਪਤਾ ਲਗਾਇਆ ਜਾਵੇਗਾ।