ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ
ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਸਾਥੀਆਂ ਦੀ ਅੱਜ ਮੁੜ ਤੋਂ ਅਦਾਲਤ ਵਿੱਚ ਪੇਸ਼ੀ
ਚੰਡੀਗੜ੍ਹ,23 ਸਤੰਬਰ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਿਲ 6ਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਸਾਥੀਆਂ ਰਜਿੰਦਰ ਜੋਕਰ ਅਤੇ ਕਪਿਲ ਪੰਡਿਤ ਨੂੰ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਪਿਛਲੀ ਪੇਸ਼ੀ ਦੌਰਾਨ ਅਦਾਲਤ ਨੇ ਇਹਨਾਂ ਤਿੰਨਾਂ ਨੂੰ ਪੰਜ ਦਿਨਾਂ ਦਾ ਰਿਮਾਂਡ ਤੇ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਇਹਨਾਂ ਕੋਲੋਂ ਰਾਜਪੁਰਾ ਸੀਆਈਏ ਸਟਾਫ ਵਿੱਚ ਲਗਾਤਾਰ ਪੁੱਛਗਿੱਛ ਹੋ ਰਹੀ ਹੈ। ਹਾਲਾਂਕਿ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਹ ਸਾਰੇ ਮੁਲਜ਼ਮ ਪੁੱਛਗਿੱਛ ਵਿੱਚ ਪੁਲਿਸ ਦਾ ਸਹਿਯੋਗ ਨਹੀਂ ਕਰ ਰਹੇ ਜਿਸ ਤੋਂ ਬਾਅਦ ਪੁਲਿਸ ਵੱਲੋਂ ਹੋਰ ਰਿਮਾਂਡ ਮੰਗਿਆ ਜਾਵੇਗਾ।