ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬਠਿੰਡਾ ਕੋਰਟ ਵਿੱਚ ਪੇਸ਼ੀ ਅੱਜ
ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਗੈਂਗਸਟਰ ਦੀ ਜਾਨ ਨੂੰ ਦੱਸਿਆ ਖਤਰਾ
ਚੰਡੀਗੜ੍ਹ,24 ਸਤੰਬਰ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੇਂਸ ਦੀ ਪੇਸ਼ੀ ਬਾਰੇ ਉਨ੍ਹਾਂ ਦੇ ਵਕੀਲ ਵਿਸ਼ਾਲ ਚੋਪੜਾ ਨੇ ਕੱਲ੍ਹ ਲਾਈਵ ਹੋ ਕੇ ਕਿਹਾ ਸੀ ਕਿ ਲਾਰੇਂਸ ਦੀ ਜਾਨ ਨੂੰ ਖ਼ਤਰਾ ਹੈ।
ਦੱਸ ਦੇਈਏ ਕਿ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਨੂੰ 13 ਜੂਨ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ।