ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਇੱਕ ਹੋਰ ਗ੍ਰਿਫਤਾਰੀ
ਚੰਡੀਗੜ੍ਹ 2 ਨਵੰਬਰ(ਵਿਸ਼ਵ ਵਾਰਤਾ)- 29 ਮਈ ਨੂੰ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਹੁਣ ਇੱਕ ਹੋਰ ਗ੍ਰਿਫਤਾਰੀ ਹੋਈ ਹੈ।ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਣ ਵਾਲੇ ਗੈਂਗਸਟਰ ਦੀਪਕ ਟੀਨੂੰ ਦੀ ਨਿਸ਼ਾਨਦੇਹੀ ਤੇ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਸਰਵਜੋਤ ਸਿੰਘ ਨਾਮਕ ਨੌਜਵਾਨ ਵਿਅਕਤੀ ਦੀ ਗ੍ਰਿਫਤਾਰੀ ਹੋਈ ਹੈ। ਦੱਸ ਦਈਏ ਕਿ 1 ਦਿਨ ਪਹਿਲਾਂ ਹੀ ਮਾਨਸਾ ਪੁਲਿਸ ਦੀਪਕ ਟੀਨੂੰ ਨੂੰ ਦਿੱਲੀ ਤੋਂ ਰਿਮਾਂਡ ਤੇ ਲੈ ਕੇ ਆਈ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨ ਨੂੰ ਜਲਦ ਹੀ ਪੰਜਾਬ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।