ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਹੁਣ ਇਹਨਾਂ ਗਾਇਕਾਂ ਕੋਲੋਂ ਪੁੱਛਗਿੱਛ ਕਰੇਗੀ ਪੁਲਿਸ
ਚੰਡੀਗੜ੍ਹ 6 ਦਸੰਬਰ(ਵਿਸ਼ਵ ਵਾਰਤਾ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ਵਿੱਚ ਹੁਣ ਪੁਲਿਸ ਕਈ ਵੱਡੇ ਗਾਇਕਾਂ ਤੋਂ ਪੁੱਛਗਿੱਛ ਕਰ ਸਕਦੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਐਨਸੀਬੀ ਨੇ ਵੀ ਇਨ੍ਹਾਂ ਵਿੱਚੋਂ ਕਈਆਂ ਤੋਂ ਪੁੱਛਗਿੱਛ ਕੀਤੀ ਹੈ। ਇਸ ਦੇ ਨਾਲ ਹੀ ਹੁਣ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਵਿੱਚ ਹੁਣ ਸੰਗੀਤ ਜਗਤ ਦੇ ਮਸ਼ਹੂਰ ਨਾਂ ਬੱਬੂ ਮਾਨ ਅਤੇ ਮਨਕੀਰਤ ਔਲਖ਼ ਨੂੰ ਪੁਲਿਸ ਨੇ ਪੁੱਛਗਿੱਛ ਲਈ ਬੁਲਾਇਆ ਹੈ। ਹਾਲਾਂਕਿ ਇਸ ਸਬੰਧ ਵਿੱਚ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ ਅਤੇ ਨਾ ਹੀ ਗਾਇਕਾਂ ਵੱਲੋਂ ਖੁਦ ਇਸ ਦੀ ਪੁਸ਼ਟੀ ਕੀਤੀ ਗਈ ਹੈ।