ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਮੋਨੂੰ,ਪਵਨ ਤੇ ਨਸੀਬ ਖਾਨ ਦਾ ਦੀ ਮਾਨਸਾ ਅਦਾਲਤ ਵਿੱਚ ਪੇਸ਼ੀ
ਚੰਡੀਗੜ੍ਹ,15 ਜੂਨ(ਵਿਸ਼ਵ ਵਾਰਤਾ) ਸਿੱਧੂ ਮੁੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਨੂੰ ਡਾਗਰ,ਪਵਨ ਬਿਸ਼ਨੋਈ ਅਤੇ ਨਸੀਬ ਖਾਨ ਦਾ ਅੱਜ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਉਹਨਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਅਦਾਲਤ ਨੇ ਇਹਨਾਂ ਤਿੰਨਾ ਨੰ 11 ਤਰੀਕ ਤੋਂ 15 ਤਰੀਕ ਤੱਕ ਪੁਲਿਸ ਰਿਮਾਂਡ ਤੇ ਭੇਜਿਆ ਹੋਇਆ ਸੀ ਜੋ ਕਿ ਅੱਜ ਖਤਮ ਹੋ ਗਿਆ ਹੈ। ਅਦਾਲਤ ਨੇ ਉਹਨਾਂ ਦਾ ਰਿਮਾਂਡ 7 ਦਿਨਾਂ ਲਈ ਹੋਰ ਵਧਾ ਦਿੱਤਾ ਹੈ।