ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ
ਲਾਰੇਂਸ ਬਿਸ਼ਨੋਈ ਦਾ ਕੇਸ ਲੜਨ ਲਈ ਕੋਈ ਵਕੀਲ ਨਹੀਂ ਹੋ ਰਿਹਾ ਤਿਆਰ
ਪਿਤਾ ਨੇ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ
ਚੰਡੀਗੜ੍ਹ,27 ਜੂਨ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਕਿਹਾ ਕਿ ਮਾਨਸਾ ਅਦਾਲਤ ਵਿੱਚ ਲਾਰੈਂਸ ਨੂੰ ਕੋਈ ਵੀ ਕਾਨੂੰਨੀ ਸਹਾਇਤਾ ਨਹੀਂ ਮਿਲ ਰਹੀ ਹੈ। ਕੋਈ ਵੀ ਵਕੀਲ ਲਾਰੈਂਸ ਦੀ ਤਰਫੋਂ ਪੇਸ਼ ਹੋਣ ਲਈ ਰਾਜ਼ੀ ਨਹੀਂ ਹੋਇਆ। ਹਾਲਾਂਕਿ ਸੁਪਰੀਮ ਕੋਰਟ ਦੀ ਬੈਂਚ ਨੇ ਉਸਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਣ ਲਈ ਕਿਹਾ ਹੈ। । ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ।
ਇਸ ਦੇ ਨਾਲ ਹੀ ਲਾਰੇਂਸ ਦੇ ਪਿਤਾ ਦੇ ਵਕੀਲ ਨੇ ਕਿਹਾ ਕਿ ਉਹ ਲਾਰੇਂਸ ਦੇ ਟਰਾਂਜ਼ਿਟ ਰਿਮਾਂਡ ਨੂੰ ਵੀ ਚੁਣੌਤੀ ਦੇ ਰਹੇ ਹਨ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਲਾਰੇਂਸ ਦੀ ਜਾਂਚ ਪੰਜਾਬ ‘ਚ ਕਿਉਂ ਨਹੀਂ ਹੋ ਸਕਦੀ। ਜਦੋਂ ਪੰਜਾਬ ਦੇ ਮਾਨਸਾ ‘ਚ ਕਤਲ ਹੋਇਆ ਹੈ, ਦਿੱਲੀ ‘ਚ ਕਿਉਂ ਸੁਣਵਾਈ ਹੋ ਰਹੀ ਹੈ? ਸੁਪਰੀਮ ਕੋਰਟ ਨੇ ਕਿਹਾ ਕਿ ਇਹ ਜਾਂਚ ਦਾ ਸ਼ੁਰੂਆਤੀ ਪੜਾਅ ਹੈ। ਅਜਿਹੇ ‘ਚ ਇਸ ਪੜਾਅ ਲਾਰੈਂਸ ਨੇ ਟਰਾਂਜ਼ਿਟ ਰਿਮਾਂਡ ਵਿੱਚ ਉਹ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰ ਸਕਦਾ ਹੈ।
ਜਿਕਰਯੋਗ ਹੈ ਕਿ ਪੁਲਿਸ ਅੱਜ ਹੀ ਮਾਨਸਾ ਦੀ ਅਦਾਲਤ ਵਿੱਚ ਲਾਰੈਂਸ ਨੂੰ ਪੇਸ਼ ਕਰਨ ਲਈ ਖਰੜ ਤੋਂ ਰਵਾਨਾ ਹੋ ਗਈ ਹੈ























