ਸਿੱਧੂ ਮੂਸੇਵਾਲਾ ਕਤਲਕਾਂਡ
ਮਾਨਸਾ ਅਦਾਲਤ ਨੇ ਸ਼ਾਰਪਸ਼ੂਟਰ ਅੰਕਿਤ ਸੇਰਸਾ ਦੇ ਰਿਮਾਂਡ ਵਿੱਚ ਕੀਤਾ ਵਾਧਾ
ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਉਸਦੀ ਮਦਦ ਕਰਨ ਵਾਲੇ ਸਚਿਨ ਭਿਵਾਨੀ ਨੂੰ ਪੰਜ ਦਿਨ ਹੋਰ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਰਹਿਣਾ ਪਵੇਗਾ। ਦੋਵਾਂ ਦਾ 8 ਦਿਨ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 5 ਦਿਨਾਂ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।ਸੇਰਸਾ ਅਤੇ ਭਿਵਾਨੀ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੂੰ ਕਤਲ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਦੇ ਨਾਲ ਉਨ੍ਹਾਂ ਦੇ ਸਾਥੀ ਕੇਸ਼ਵ ਨੂੰ ਵੀ ਜੇਲ੍ਹ ਭੇਜਿਆ ਜਾ ਚੁੱਕਾ ਹੈ।