ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਫਿਰ ਤੋਂ ਭੇਜਿਆ ਪੁਲਿਸ ਰਿਮਾਂਡ ‘ਤੇ
ਪੜ੍ਹੋ ਹੋਰ ਕਿਹੜੇ ਮਾਮਲਿਆਂ ਵਿੱਚ ਹੋ ਰਹੀ ਹੈ ਪੁੱਛਗਿੱਛ
ਚੰਡੀਗੜ੍ਹ,27 ਜੁਲਾਈ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਜਨਵਰੀ ਮਹੀਨੇ ਵਿੱਚ 53 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਗੁਰਦਾਸਪੁਰ ਕੋਰਟ ਵਿੱਚ ਪੇਸ਼ੀ ਹੋਈ ਹੈ। ਕੋਰਟ ਨੇ ਉਸਨੂੰ ਫਿਰ ਤੋਂ 4 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਅੱਜ ਹੀ ਜੱਗੂ ਦਾ 6 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਇਆ ਸੀ, ਇਸ ਦੌਰਾਨ ਉਹ ਕਲਾਨੌਰ ਪੁਲਿਸ ਦੀ ਕਸਟੱਡੀ ਵਿੱਚ ਹੈ।