ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦਿੱਲੀ ਤੋਂ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਕੋਲੋਂ ਹੁਣ ਮੋਗਾ ਪੁਲਿਸ ਦੇ ਹਵਾਲੇ
ਪੜ੍ਹੋ ਮੋਗਾ ਪੁਲਿਸ ਨੂੰ ਮਿਲਿਆ ਕਿੰਨੇ ਦਿਨ ਦਾ ਰਿਮਾਂਡ
ਹੁਣ ਤੱਕ ਚਾਰ ਜ਼ਿਲ੍ਹਿਆਂ ਦੀ ਪੁਲਿਸ ਕਰ ਚੁੱਕੀ ਹੈ ਪੁੱਛਗਿੱਛ
ਚੰਡੀਗੜ੍ਹ,1 ਅਗਸਤ (ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਸਾਜਿਸ਼ਘਾੜੇ ਅਤੇ ਦਿੱਲੀ ਦੀ ਜੇਲ੍ਹ ਤੋਂ ਪੁੱਛਗਿੱਛ ਲਈ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਕੋਲੋਂ ਹੁਣ ਮੋਗਾ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਅੱਜ ਮੋਗਾ ਦੀ ਅਦਾਲਤ ਨੇ ਉਸਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ਤੇ ਮੋਗਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦਈਏ ਕਿ ਮੋਗਾ ਪੁਲਿਸ ਲਾਰੈਂਸ ਕੋਲੋਂ ਡਿਪਟੀ ਮੇਅਰ ਦੇ ਭਰਾ ਤੇ ਫਾਇਰਿੰਗ ਦੇ ਮਾਮਲੇ ਵਿੱਚ ਪੁੱਛਗਿੱਛ ਕਰੇਗੀ। ਇਹ ਵੀ ਦੱਸਣਾ ਬਣਦਾ ਹੈ ਕਿ ਡਿਪਟੀ ਮੇਅਰ ਦੇ ਭਰਾ ਤੇ ਲਾਰੈਂਸ ਦੇ ਗੁਰਗੇ ਮੋਨੂੰ ਡਾਗਰ ਨੇ ਹਮਲਾ ਕੀਤਾ ਸੀ।
ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਲਾਰੈਂਸ ਕੋਲੋਂ ਹੁਣ ਤੱਕ ਮਾਨਸਾ,ਅੰਮ੍ਰਿਤਸਰ,ਹੁਸ਼ਿਆਰਪੁਰ ਅਤੇ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਪੁੱਛਗਿੱਛ ਕੀਤੀ ਜਾ ਚੁੱਕੀ ਹੈ।