ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਇੱਕ ਹੋਰ ਵੱਡੇ ਗੈਂਗਸਟਰ ਕੋਲੋਂ ਪੰਜਾਬ ਪੁਲਿਸ ਨੇ ਕੀਤੀ ਪੁੱਛਗਿੱਛ
ਤਿਹਾੜ ਜੇਲ੍ਹ ਤੋਂ ਲਿਆਂਦਾ ਗਿਆ ਸੀ ਪੰਜਾਬ
ਚੰਡੀਗੜ੍ਹ,2 ਜੂਨ(ਵਿਸ਼ਵ ਵਾਰਤਾ)-ਸਿੱਧੂ ਮੂਸੇ ਵਾਲਾ ਕਤਲਕਾਂਡ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਗੈਂਗਸਟਰ ਸੰਪਤ ਨਹਿਰਾ ਤੋਂ ਪੁੱਛਗਿੱਛ ਕੀਤੀ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਉਸ ਨੂੰ 31 ਮਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲੈ ਗਈ ਸੀ, ਅੱਜ ਉਸ ਨੂੰ ਵਾਪਸ ਤਿਹਾੜ ਜੇਲ੍ਹ ਲਿਆਂਦਾ ਗਿਆ ਹੈ ।ਦੱਸ ਦਈਏ ਕਿ ਸੰਪਤ ਨਹਿਰਾ ਲਾਰੇਂਸ ਬਿਸ਼ਨੋਈ ਦੇ ਕਰੀਬੀਆਂ ਵਿੱਚੋਂ ਆਉਂਦਾ ਹੈ ਅਤੇ ਉਸਦੇ ਨਾਲ ਹੀ ਤਿਹਾੜ ਜੇਲ੍ਹ ਵਿੱਚ ਬੰਦ ਹੈ।