ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਇੱਕ ਹੋਰ ਖਤਰਨਾਕ ਗੈਂਗਸਟਰ ਨੂੰ ਲਿਆਂਦਾ ਜਾਵੇਗਾ ਪੰਜਾਬ
ਚੰਡੀਗੜ੍ਹ,29 ਸਤੰਬਰ(ਵਿਸ਼ਵ ਵਾਰਤਾ)- ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਦੇ ਏ ਕੈਟਗਰੀ ਦੇ ਗੈਂਗਸਟਰ ਐਸਕੇ ਖਰੌੜ ਨੂੰ ਹੁਣ ਪੰਜਾਬ ਪੁਲਿਸ ਪੰਜਾਬ ਲਿਆ ਕੇ ਪੁੱਛਗਿੱਛ ਕਰੇਗੀ। ਜਲਦ ਹੀ ਉਸਨੂੰ ਪ੍ਰੋਡਕਸ਼ਨ ਵਾਰੰਟ ਤੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਦੱਸ ਦਈਏ ਕਿ ਖਰੌੜ ਦੇ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਸਾਜਿਸ਼ ਘੜਨ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਕਰੀਬੀ ਸੰਬੰਧ ਹਨ। ਇਸ ਦੇ ਨਾਲ ਹੀ ਖਰੌੜ ਦੇ ਆਈਐਸਆਈ ਦੇ ਅੱਤਵਾਦੀ ਹਰਵਿੰਦਰ ਰਿੰਦਾ ਜੋ ਕਿ ਇਸ ਸਮੇਂ ਪਾਕਿਸਤਾਨ ਵਿੱਚ ਲੁਕਿਆ ਹੈ ਨਾਲ ਵੀ ਸੰਬੰਧ ਹਨ। ਉਸ ਉੱਤੇ ਰੰਗਦਾਰੀ, ਧਮਕੀ ਦੇ ਕੇ ਪੈਸੇ ਵਸੂਲਣ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦੇ ਕਈ ਮਾਮਲੇ ਦਰਜ ਹਨ।