ਸਿੱਧੂ ਮੂਸੇਵਾਲਾ ਕਤਲਕਾਂਡ
ਸ਼ੂਟਰ ਪ੍ਰਿਆਵਰਤ ਫੌਜੀ ਦਾ ਪੰਜਾਬ ਪੁਲਿਸ ਨੂੰ ਮਿਲਿਆ ਪ੍ਰੋਡਕਸ਼ਨ ਵਾਰੰਟ
ਪੜ੍ਹੋ ਕਦੋਂ ਤੱਕ ਲਿਆਂਦਾ ਜਾਵੇਗਾ ਪੰਜਾਬ
ਚੰਡੀਗੜ੍ਹ,4 ਜੁਲਾਈ(ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੂੰ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਿਲ ਪ੍ਰਿਆਵਰਤ ਫੌਜੀ ਦਾ ਪ੍ਰੋਡਕਸ਼ਨ ਵਾਰੰਟ ਮਿਲ ਗਿਆ ਹੈ। ਉਸਨੂੰ ਅੱਜ ਰਾਤ ਤੱਕ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।ਇਸ ਦੇ ਨਾਲ ਹੀ ਫੌਜੀ ਤੋਂ ਇਲਾਵਾ ਦੋ ਹੋਰਨਾਂ ਕੇਸ਼ਵ ਅਤੇ ਕਸ਼ਿਸ਼ ਨੂੰ ਵੀ ਪੰਜਾਬ ਲਿਆਂਦਾ ਜਾ ਰਿਹਾ ਹੈ। ਜਿੱਥੇ ਉਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਅਤੇ ਪੁੱਛਗਿੱਛ ਕੀਤੀ ਜਾਵੇਗੀ।