ਸਿੱਧੂ ਮੂਸੇਵਾਲਾ ਕਤਲਕਾਂਡ
ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਸਮੇਤ 3 ਮੁਲਜ਼ਮਾਂ ਨੂੰ ਅਦਾਲਤ ਤੇ ਮੁੜ ਤੋਂ ਭੇਜਿਆ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,27 ਜੁਲਾਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਅੰਜਾਮ ਦੇਣ ਵਾਲੇ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਸਮੇਤ ਤਿੰਨ ਜਣਿਆਂ ਨੂੰ ਅੱਜ ਪੁਲਿਸ ਨੇ ਮਾਨਸਾ ਕੋਰਟ ਵਿੱਚ ਪੇਸ਼ ਕੀਤਾ। ਜਿੱਥੇ ਪੁਲਿਸ ਉਹਨਾਂ ਕੋਲੋਂ ਹੋਰ ਪੁੱਛਗਿੱਛ ਲਈ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਪਰ ਮਾਨਸਾ ਅਦਾਲਤ ਨੇ ਪ੍ਰਿਆਵਰਤ ਫੌਜੀ ਅਤੇ ਉਸਦੇ ਦੋ ਸਾਥੀਆਂ ਦੀਪਕ ਅਤੇ ਕਸ਼ਿਸ਼ ਨੂੰ 29 ਤਰੀਕ ਤੱਕ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਹੀ ਪੁਲਿਸ ਨੇ ਕਤਲਕਾਂਡ ਵਿੱਚ ਸ਼ਾਮਿਲ ਇੱਕ ਹੋਰ ਮੁਲਜ਼ਮ ਦੀਪਕ ਮੁੰਡੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਜਿਸ ਨੂੰ ਲੈ ਕੇ ਮਾਨਸਾ ਦੀ ਪੁਲਿਸ ਇਹਨਾਂ ਤਿੰਨਾਂ ਕੋਲੋਂ ਪੁੱਛਗਿੱਛ ਕਰ ਸਕਦੀ ਹੈ।