ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਫਿਰੋਜਪੁਰ ਜੇਲ੍ਹ ਦੀ ਹਾਈ ਸਕਿਓਰਿਟੀ ਬੈਰਕ ਵਿੱਚ ਗੈਂਗਸਟਰ ਆਪਸ ਵਿੱਚ ਭਿੜੇ
ਚੰਡੀਗੜ੍ਹ,2 ਜੂਨ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਕੋਲੋਂ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਵਿਚਾਲੇ ਫਿਰੋਜ਼ਪੁਰ ਜੇਲ੍ਹ ਦੀ ਹਾਈ ਸਕਿਓਰਿਟੀ ਬੈਰਕ ਵਿੱਚ ਕੈਦ ਗੈਂਗਸਟਰ ਇਸ ਕਤਲ ਨੂੰ ਲੈ ਕੇ ਆਪਸ ਵਿੱਚ ਭਿੜ ਗਏ ਹਨ।ਇਸ ਦੌਰਾਨ ਕੁੱਝ ਕੈਦੀਆਂ ਨੂੰ ਸੱਟਾਂ ਵੀ ਲੱਗੀਆਂ ਹਨ। ਜਿਹਨਾਂ ਨੂੰ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ । ਦੱਸ ਦਈਏ ਕਿ ਫਿਰੋਜਪੁਰ ਜੇਲ੍ਹ ਵਿੱਚ ਕੈਦ ਗੈਂਗਸਟਰ ਮਨਪ੍ਰੀਤ ਮੰਨਾ ਨੂੰ ਮਾਨਸਾ ਪੁਲਿਸ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ ਅਤੇ ਇਸ ਤੋਂ ਬਾਅਦ ਜੇਲ੍ਹ ਵਿੱਚ ਹੋਈ ਚੈਕਿੰਗ ਦੌਰਾਨ 3 ਤੋਂ 5 ਮੋਬਾਇਲ ਫੋਨ ਵੀ ਫੜੇ ਗਏ ਹਨ। ਜਿਸ ਨੂੰ ਲੈ ਕੇ ਵਿਰੋਧੀ ਗੈਂਗਸਟਰ 2 ਵਾਰ ਆਪਸ ਵਿੱਚ ਭਿੜ ਗਏ।























