ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੋਈ ਪਹਿਲੀ ਗ੍ਰਿਫ਼ਤਾਰੀ
ਉਤਰਾਖੰਡ ਤੋਂ ਫੜੇ ਗਏ ਨੌਜਵਾਨ ਨੂੰ ਅਦਾਲਤ ਨੇ ਭੇਜਿਆ 5 ਦਿਨਾਂ ਦੇ ਰਿਮਾਂਡ ਤੇ
ਚੰਡੀਗੜ੍ਹ, 31ਮਈ (ਵਿਸ਼ਵ ਵਾਰਤਾ)- ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪਹਿਲੀ ਗ੍ਰਿਫਤਾਰੀ ਕੀਤੀ ਗਈ ਹੈ। ਉਤਰਾਖੰਡ ਤੋਂ ਫੜੇ ਗਏ ਮਨਪ੍ਰੀਤ ਸਿੰਘ ਨੂੰ ਅੱਜ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਥੇ ਉਸਨੂੰ ਅਦਾਲਤ ਨੇ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।