ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ
ਪੰਜਾਬ ਪੁਲਿਸ ਨੇ ਉੱਤਰਾਖੰਡ ਤੋਂ ਇੱਕ ਸ਼ੱਕੀ ਨੂੰ ਕੀਤਾ ਕਾਬੂ
ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਵਿੱਚ ਲੁਕਿਆ ਹੋਇਆ ਸੀ ਸ਼ੱਕੀ
ਚੰਡੀਗੜ੍ਹ,30 ਮਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਉੱਤਰਾਖੰਡ ਤੋਂ ਇੱਕ ਸ਼ੱਕੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ।ਜਾਣਕਾਰੀ ਅਨੁਸਾਰ ਸ਼ੱਕੀ ਪਹਾੜਾਂ ਵਿੱਚ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਵਿੱਚ ਲੁਕਿਆ ਹੋਇਆ ਸੀ। ਇਸ ਦੌਰਾ ਪੰਜਾਬ ਅਤੇ ਉੱਤਰਾਖੰਡ ਪੁਲਿਸ ਦੀ ਇੱਕ ਸਾਂਝੀ ਟੀਮ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਸ਼ੱਕੀ ਨੂੰ ਹੁਣ ਪੰਜਾਬ ਲਿਜਾਇਆ ਜਾ ਰਿਹਾ ਹੈ। ਖਬਰਾਂ ਅਨੁਸਾਰ ਉਕਤ ਸ਼ੱਕੀ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜਿਸ ਨੇ ਗਾਇਕ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ।