ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਮਾਨਸਾ ਅਦਾਲਤ ’ਚ ਹੋਈ ਸੁਣਵਾਈ
ਦੋਸ਼ ਤੈਅ ਹੋਣ ਮਗਰੋਂ ਅੱਜ ਪਹਿਲੀ ਵਾਰ ਹੋਣੀ ਸੀ ਗਵਾਹਾਂ ਦੀ ਪੇਸ਼ੀ
ਪੜ੍ਹੋ, ਹੁਣ ਕਦੋਂ ਹੋਵੇਗੀ ਅਗਲੀ ਸੁਣਵਾਈ
ਚੰਡੀਗੜ੍ਹ, 20ਮਈ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਸੋਮਵਾਰ ਨੂੰ ਮਾਨਸਾ ਅਦਾਲਤ ’ਚ ਸੁਣਵਾਈ ਹੋਈ। ਪਿਛਲੀ ਸੁਣਵਾਈ ਦੌਰਾਨ ਮਾਨਸਾ ਅਦਾਲਤ ਨੇ ਵੱਡਾ ਫ਼ੈਸਲਾ ਲੈਂਦਿਆਂ 27 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਸਨ। ਅਗਲੀ ਸੁਣਵਾਈ ਅੱਜ ਸੀ ਅਤੇ ਇਸ ਦੌਰਾਨ ਦੋ ਗਵਾਹਾਂ ਨੇ ਪੇਸ਼ ਹੋਣਾ ਸੀ, ਪਰ ਉਹ ਕਿਸੇ ਕਾਰਨ ਅਦਾਲਤ ’ਚ ਪੇਸ਼ ਨਹੀਂ ਹੋ ਸਕੇ। ਇਸ ਦੇ ਚੱਲਦਿਆਂ ਅਦਾਲਤ ਦੁਆਰਾ ਅਗਲੀ ਪੇਸ਼ੀ 5 ਜੁਲਾਈ ਨੂੰ ਤੈਅ ਕੀਤੀ ਗਈ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਮਾਨਸਾ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪਿਛਲੀ ਤਾਰੀਖ ਨੂੰ ਮੁਲਜ਼ਮਾਂ ’ਤੇ ਦੋਸ਼ ਆਇਦ ਹੋਏ ਸਨ ਅਤੇ ਅੱਜ ਗਵਾਹੀ ਨੂੰ ਲੈ ਕੇ ਪੇਸ਼ੀ ਸੀ, ਜਿਸ ਵਿੱਚ ਦੋ ਗਵਾਹਾਂ ਨੇ ਪੇਸ਼ ਹੋਣਾ ਸੀ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਦੇ ਚੱਲਦਿਆਂ ਅਦਾਲਤ ਦੁਆਰਾ 5 ਜੁਲਾਈ ਨੂੰ ਅਗਲੀ ਤਾਰੀਖ ਨਿਰਧਾਰਤ ਕੀਤੀ ਗਈ ਹੈ। ਇੱਥੇ ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਪਿੰਡ ਦੇ ਜਵਾਹਰਕੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।