ਸਿੱਧੂ ਮੂਸੇਵਾਲਾ ਦਾ ਪਰਿਵਾਰ ਵਿਦੇਸ਼ ਰਵਾਨਾ
ਚੰਡੀਗੜ੍ਹ,2 ਸਤੰਬਰ(ਵਿਸ਼ਵ ਵਾਰਤਾ) – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੈਂਗ ਵੱਲੋਂ ਧਮਕੀਆਂ ਮਿਲੀਆਂ ਹਨ। ਇਸ ਵਿਚਾਲੇ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਸਿੱਧੂ ਦਾ ਪਰਿਵਾਰ ਵਿਦੇਸ਼ ਰਵਾਨਾ ਹੋ ਗਿਆ ਹੈ। ਉਹਨਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਜਾਣਕਾਰੀ ਸਾਂਝੀ ਕਰਨੀ ਉਚਿਤ ਨਹੀਂ ਹੋਵੇਗੀ ਕਿ ਉਹ ਕਿਹੜੇ ਦੇਸ਼ ਗਏ ਹਨ। ਹਾਲਾਂਕਿ ਅੱਜ ਸਵੇਰੇ ਹੀ ਉਹਨਾਂ ਦੇ ਪਿਤਾ ਨੇ ਕਿਹਾ ਸੀ ਕਿ ਉਹ ਧਮਕੀਆਂ ਤੋਂ ਡਰ ਕੇ ਚੁੱਪ ਨਹੀਂ ਬੈਠਣਗੇ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਉਹਨਾਂ ਦੇ ਪਰਿਵਾਰ ਦਾ ਇਹ ਦੌਰਾ ਸਿੱਧੂ ਦੇ ਬਿਜਨਸ ਨਾਲ ਸੰਬੰਧਿਤ ਹੈ।























