ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਪਿੰਡ ਮੂਸਾ ਵਿਖੇ ਪੁੱਜੀ
ਅੰਤਿਮ ਦਰਸ਼ਨਾਂ ਲਈ ਭਾਰੀ ਗਿਣਤੀ ਵਿੱਚ ਪਹੁੰਚੇ ਲੋਕ
ਮਾਨਸਾ,31 ਮਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ ਮਾਨਸਾ ਦੇ ਸਿਵਲ ਹਸਪਤਾਲ ਤੋਂ ਉਨ੍ਹਾਂ ਦੇ ਪਿੰਡ ਮੂਸਾ ਲਈ ਲਿਜਾਇਆ ਗਿਆ ਹੈ। ਇਸ ਦੇਹ ਨੂੰ ਲਿਜਾਣ ਵੇਲੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਮੌਜੂਦ ਸਨ।
ਪਰਿਵਾਰ ਵਲੋਂ ਬੇਸ਼ੱਕ 12 ਵਜੇ ਅੰਤਿਮ ਸੰਸਕਾਰ ਦਾ ਸਮਾਂ ਦਿੱਤਾ ਗਿਆ ਹੈ,ਪਰ ਲੋਕਾਂ ਦੀ ਵੱਡੇ ਤੜਕੇ ਤੋਂ ਜੁੜੀ ਭੀੜ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਉਸਦੇ ਪ੍ਰੰਸ਼ਸਕਾਂ ਵਲੋਂ ਆਉਣ ਕਾਰਨ ਸੰਸਕਾਰ ਦਾ ਸਮਾਂ ਦੋ-ਤਿੰਨ ਘੰਟਿਆਂ ਲਈ ਵਧਾਇਆ ਜਾ ਸਕਦਾ ਹੈ।
ਪੁਲਿਸ ਵੱਲੋਂ ਪਿੰਡ ਮੂਸਾ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪਿੰਡ ਵਿੱਚ ਬਹੁਤ ਹੀ ਸੋਗ ਵਾਲਾ ਮਾਹੌਲ ਬਣਿਆ ਹੋਇਆ ਹੈ।