ਚੰਡੀਗੜ੍ਹ ਦੇ ਮੁੱਦੇ ‘ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫਦ
ਸਿੱਧੂ ਮੂਸੇਵਾਲਾ ਦੇ ‘ਐਸਵਾਈਐਲ’ ਅਤੇ ਕੰਵਰ ਗਰੇਵਾਲ ਦੇ ‘ਰਿਹਾਈ’ ਗਾਣੇ ਨੂੰ ਬੈਨ ਕਰਨ ਵਿਰੁੱਧ ਅੱਜ ਯੂਥ ਅਕਾਲੀ ਦਲ ਦਾ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ,15 ਜੁਲਾਈ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦਾ ਵਫਦ ਵੱਲੋਂ ਅੱਜ ਚੰਡੀਗੜ੍ਹ ਵਿੱਚ ਰਾਜਪਾਲ ਬੀਐਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਜਾਵੇਗੀ। । ਇਸ ਵਫਦ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ: ਦਲਜੀਤ ਚੀਮਾ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ ਇਹ ਵਫਦ ਚੰਡੀਗੜ੍ਹ ਦੇ ਮੁੱਦੇ ਤੇ ਰਾਜਪਾਲ ਨੂੰ ਮੰਗ ਪੱਤਰ ਸੌਂਪੇਗਾ।
ਇਸ ਦੇ ਨਾਲ ਹੀ ਅਕਾਲੀ ਦਲ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ ਅਤੇ ਕੰਵਰ ਗਰੇਵਾਲ ਦੇ ਗਾਣੇ ਰਿਹਾਈ ‘ਤੇ ਪਾਬੰਦੀ ਦਾ ਵੀ ਵਿਰੋਧ ਕਰ ਰਿਹਾ ਹੈ। ਸੁਖਬੀਰ ਦਾ ਕਹਿਣਾ ਹੈ ਕਿ ਇਹ ਵਿਚਾਰ ਪ੍ਰਗਟਾਉਣ ਦੇ ਜਮਹੂਰੀ ਅਧਿਕਾਰ ਦੀ ਉਲੰਘਣਾ ਹੈ। ਇਸ ਦੇ ਵਿਰੋਧ ਵਿੱਚ ਅੱਜ ਯੂਥ ਅਕਾਲੀ ਦਲ ਪੰਜਾਬ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ।