ਸਿੱਧੂ ਮੂਸੇਵਾਲਾ ਦੇ ਕਤਲ ਦੇ ਇੰਨਸਾਫ ਦੀ ਮੰਗ ਲੈ ਕੇ ਸਿੱਧੂ ਦੇ ਮਾਤਾ-ਪਿਤਾ ਵੱਲੋਂ ਅੱਜ ਕੱਢਿਆ ਜਾਵੇਗਾ ਕੈਂਡਲ ਮਾਰਚ
ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਇਨਸਾਫ਼ ਲਈ ਅੱਜ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰਨਗੇ। ਮੂਸੇਵਾਲਾ ਦੇ ਪਿਤਾ ਨੇ ਨੂੰ ਦੱਸਿਆ ਹੈ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਤੋਂ ਬਾਅਦ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। ਇਸ ਸਥਾਨ ’ ਸਿੱਧੂ ਦਾ ਭੋਗ ਸਮਾਗਮ ਹੋਇਆ ਸੀ। ਜੋ ਕਿ ਸਿੱਧੂ ਦੇ ਕਤਲ ਵਾਲੀ ਥਾਂ ਤੱਕ ਜਾਵੇਗਾ ।
#JusticeForSidhuMooseWala https://t.co/JBkSRhkI3Y
— Sidhu Moose Wala (@iSidhuMooseWala) August 23, 2022
ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸਰਕਾਰ ਦੀ ਕਾਰਵਾਈ ਤੋਂ ਮਾਪੇ ਸੰਤੁਸ਼ਟ ਨਹੀਂ ਹਨ। ਉਸ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਤਾਂ ਪੁਲੀਸ ਨੇ ਫੜ ਲਏ ਪਰ ਸਾਰੀ ਸਾਜ਼ਿਸ਼ ਰਚਣ ਵਾਲੇ ਬਾਹਰ ਹਨ। ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰਨ ਵਾਲੇ ਅਧਿਕਾਰੀਆਂ ‘ਤੇ ਕੋਈ ਕਾਰਵਾਈ ਨਹੀਂ ਹੋਈ ਹੈ। ਇਸ ਕਤਲ ਵਿੱਚ ਲਾਰੈਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਉਹ ਇਨਸਾਫ਼ ਲਈ ਸੜਕਾਂ ‘ਤੇ ਆਉਣ ਲਈ ਮਜਬੂਰ ਹਨ।