ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਜਾਰੀ
ਪਾਕਿਸਤਾਨ ਭੱਜਣ ਦੀ ਤਿਆਰੀ ਵਿੱਚ ਸਨ ਗੈਂਗਸਟਰ;ਪੁਲਿਸ ਮੁਕਾਬਲੇ ਵਿੱਚ ਇੱਕ ਦੀ ਮੌਤ
ਚੰਡੀਗੜ੍ਹ,20 ਜੁਲਾਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ 3 ਸ਼ਾਰਪ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਘੇਰ ਲਿਆ ਹੈ। ਅਟਾਰੀ ਸਰਹੱਦ ਤੋਂ 10 ਕਿ.ਮੀ. ਦੂਰ ਪਿੰਡ ਚੀਕਾ ਭਕਨਾ ਦੇ ਹੁਸ਼ਿਆਰ ਨਗਰ ‘ਚ ਪਿਛਲੇ 3 ਘੰਟੇ ਤੋਂ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਖਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਨੇ ਇੱਕ ਗੈਂਗਸਟਰ ਨੂੰ ਮਾਰ ਦਿੱਤਾ ਹੈ।ਮੁਕਾਬਲੇ ਵਿੱਚ 3 ਪੁਲਸ ਕਰਮਚਾਰੀ ਵੀ ਜ਼ਖਮੀ ਹੋਏ ਹਨ। ਦੱਸ ਦਈਏ ਕਿ 3 ਵਿੱਚੋਂ 2 ਗੈਂਗਸਟਰਾਂ ਦੀ ਪਛਾਣ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਵਜੋਂ ਹੋਈ ਹੈ। ਤੀਜੇ ਗੈਂਗਸਟਰ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਇਨ੍ਹਾਂ ਸਾਰਿਆਂ ‘ਤੇ ਪਾਕਿਸਤਾਨ ਭੱਜਣ ਦਾ ਸ਼ੱਕ ਸੀ ਅਤੇ ਇਸੇ ਕਾਰਨ ਉਹ ਸਰਹੱਦ ਦੇ ਨੇੜੇ ਹੀ ਰੁਕੇ ਸਨ। ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਆਪ੍ਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਤੋਂ ਇਲਾਵਾ ਅੰਮ੍ਰਿਤਸਰ ਪੁਲਸ ਦੇ ਜਵਾਨ ਭਾਰੀ ਗਿਣਤੀ ਵਿੱਚ ਮੌਜੂਦ ਹਨ। ਪੁਲਿਸ ਨੇ 2 ਕਿਲੋਮੀਟਰ ਦਾ ਇਲਾਕਾ ਸੀਲ ਕਰ ਦਿੱਤਾ ਹੈ।