ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਦੀ ਵੱਡੀ ਕਾਰਵਾਈ
ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)-:29 ਮਈ ਨੂੰ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਬੀਤੇ ਦਿਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜਬਰੀ ਵਸੂਲੀ ਅਤੇ ਅਪਰਾਧਿਕ ਧਮਕੀਆਂ ਦੇਣ ਦੇ ਦੋਸ਼ ਹੇਠ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਹੈ।
ਸੀ।
ਜਾਣਕਾਰੀ ਅਨੁਸਾਰ ਮਾਨਸਾ ਪੁਲੀਸ ਨੇ ਕਥਿਤ ਦੋਸ਼ੀਆਂ ਨੂੰ ਰਾਜਸਥਾਨ ਤੋਂ ‘ਲੱਭ’ ਲਿਆ ਹੈ, ਜਿੱਥੇ ਬਿਸ਼ਨੋਈ ਗੈਂਗ ਦਾ ਮਜ਼ਬੂਤ ਆਧਾਰ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੁਲਿਸ ਦੀ ਇਕ ਟੀਮ ਪਹਿਲਾਂ ਹੀ ਗੁਆਂਢੀ ਸੂਬੇ ਵਿਚ ਹੈ ਅਤੇ ਉਕਤ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਿਦੇਸ਼ ਚਲੇ ਗਏ ਸਨ ਅਤੇ ਕੱਲ੍ਹ ਹੀ ਪਰਤੇ ਹਨ। ਵਿਦੇਸ਼ ਤੋਂ ਪਰਤਣ ਤੋਂ ਬਾਅਦ ਬਲਕੌਰ ਸਿੰਘ ਨੇ ਕੱਲ੍ਹ ਬੀ ਮਾਨਸਾ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ, ਜਿਸ ‘ਚ ਉਸ ਨੇ ਦਾਅਵਾ ਕੀਤਾ ਕਿ ਉਸ ਨੂੰ ਮੌਤ ਦੀ ਧਮਕੀ ਵਾਲੀ ਈ-ਮੇਲ ਫਿਰੌਤੀ ਲਈ ਭੇਜੀ ਜਾਂਦੀ ਹੈ, ਜਿਸ ਕਾਰਨ ਉਸ ਦੀ ਜਾਨ ਨੂੰ ਖਤਰਾ ਹੈ।
ਮਾਨਸਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲੀਸ ਗੌਰਵ ਤੂਰਾ, ਜੋ ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੈਂਬਰ ਵੀ ਹਨ, ਨੇ ਦੱਸਿਆ ਕਿ 31 ਅਗਸਤ ਨੂੰ ਮੂਸੇ ਵਾਲਾ ਦੇ ਅਧਿਕਾਰਤ ਖਾਤੇ ‘ਤੇ ਇੱਕ ਈ-ਮੇਲ ਭੇਜੀ ਗਈ ਸੀ, ਜੋ ਮਾਨਸਾ ਪੁਲੀਸ ਨੂੰ ਮੂਸੇਵਾਲੇ ਦੇ ਪਰਿਵਾਰ ਵਲੋਂ ਸੌਂਪੀ ਗਈ। ਉਨ੍ਹਾਂ ਕਿਹਾ, “ਅਸੀਂ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਲਕੌਰ ਸਿੰਘ ਵੱਲੋਂ ਅੱਜ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਐਫਆਈਆਰ ਦਰਜ ਕਰਵਾਈ ਗਈ ਸੀ। ਇਹ ਮਾਮਲਾ ਅਸਲੀ ਜਾਪਦਾ ਹੈ ਅਤੇ ਸਾਨੂੰ ਉਮੀਦ ਹੈ ਕਿ ਇਸ ਮਾਮਲੇ ਵਿੱਚ ਜਲਦੀ ਹੀ ਕੋਈ ਸਫਲਤਾ ਮਿਲੇਗੀ।”
ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲੀਸ ਨੇ ਉਸ ਵਿਰੁੱਧ ਧਾਰਾ 384,506 ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।