ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ
ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਕੀਤਾ ਇਨਕਾਰ
ਮਾਮਲੇ ਦੀ ਜਾਂਚ ਐਨਆਈਏ ਤੋਂ ਕਰਵਾਉਣ ਅਤੇ ਸੁਰੱਖਿਆ ਵਿੱਚ ਕਟੌਤੀ ਦੇ ਆਰਡਰਾਂ ਨੂੰ ਜਨਤਕ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਕੀਤੀ ਮੰਗ
ਪੜ੍ਹੋ ਕੀ ਲਿਖਿਆ ਚਿੱਠੀ ਵਿੱਚ
ਚੰਡੀਗੜ੍ਹ,30 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕੱਲ੍ਹ ਦਿਨ ਦਿਹਾੜੇ ਸ਼ਰੇਆਮ ਗੋਲੀਆਂ ਮਾਰ ਕੇ ਹੋਏ ਕਤਲ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਕੀਤਾ ਇਨਕਾਰ ਕਰ ਦਿੱਤ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਬੇਹੱਦ ਹੀ ਭਾਵਕ ਚਿੱਠੀ ਲਿਖੀ ਹੈ। ਉਹਨਾਂ ਨੇ ਮੰਗ ਕੀਤੀ ਹੈ ਇਸ ਪੂਰੇ ਮਾਮਲੇ ਦੀ NIA ਤੋਂ ਜਾਂਚ ਜਾਂ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਦੀ ਜਾਣਕਾਰੀ ਲੀਕ ਕਰਨ ਵਾਲੇ ਅਧਿਕਾਰੀਆਂ ਖਿਲਾਫ ਵੀ ਸਖਤ ਕਰਵਾਈ ਕਰਨ ਦੀ ਮੰਗ ਕੀਤੀ ਹੈ।