ਸਿੱਧੂ ਮੂਸੇਵਾਲਾ ਦੇ ਮਨਪਸੰਦ 5911 ਟਰੈਕਟਰ ‘ਤੇ ਹੀ ਉਹਨਾਂ ਦੀ ਅੰਤਿਮ ਯਾਤਰਾ
ਚੰਡੀਗੜ੍ਹ,31 ਮਈ(ਵਿਸ਼ਵ ਵਾਰਤਾ)-ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਦੁਪਹਿਰ 2 ਵਜੇ ਦੇ ਕਰੀਬ ਤੈਅ ਕੀਤਾ ਗਿਆ ਹੈ।ਫਿਲਹਾਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਜੱਦੀ ਪਿੰਡ ਮੂਸੇ ਮਾਨਸਾ ਵਿਖੇ ਰੱਖਿਆ ਗਿਆ ਹੈ। ਇਸ ਮੌਕੇ ‘ਤੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਉੱਥੇ ਪਹੁੰਚ ਗਈ ਹੈ। ਦੱਸ ਦਈਏ ਕਿ ਮੂਸੇਵਾਲਾ ਦੀ ਐਤਵਾਰ ਸ਼ਾਮ ਜਵਾਹਰਕੇ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਵੀ ਜਿਕਰਯੋਗ ਹੈ ਕਿ ਸਿੱਧੂ ਦੀ ਅੰਤਿਮ ਯਾਤਰਾ ਉਹਨਾਂ ਦੇ ਪਸੰਦੀਦਾ ਟਰੈਕਟਰ 5911 ਤੇ ਹੋਵੇਗੀ। ਉਹਨਾਂ ਦੀ ਮ੍ਰਿਤਕ ਦੇਹ ਨੂੰ ਇਸੇ ਟਰੈਕਟਰ ਤੇ ਹੀ ਉਹਨਾਂ ਦੇ ਖੇਤ ਵਿੱਚ ਲਿਜਾਇਆ ਜਾਵੇਗਾ ਜਿੱਥੇ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।























