ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਇਲਾਜ਼ ਨੂੰ ਲੈ ਕੇ ਨਵਾਂ ਖ਼ੁਲਾਸਾ
ਪੰਜਾਬ ਸਰਕਾਰ ਨੇ ਨਹੀਂ ਕੇਂਦਰ ਨੇ ਮੰਗੀ ਰਿਪੋਰਟ
ਪੜ੍ਹ ਲਓ ਕੇਂਦਰ ਤੋਂ ਆਈ ਚਿੱਠੀ
ਚੰਡੀਗੜ੍ਹ, 20ਮਾਰਚ(ਵਿਸ਼ਵ ਵਾਰਤਾ)- ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਣ ਵਾਲੇ ਬੱਚਿਆਂ ਬਾਰੇ ਬਣੇ ਕਾਨੂੰਨ ਨੂੰ ਲੈ ਕੇ ਰਿਪੋਰਟ ਮੰਗੀ ਹੈ। ਇਹ ਰਿਪੋਰਟ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਦੇ ਆਈਵੀਐਫ ਇਲਾਜ ਦੇ ਸਬੰਧ ਵਿੱਚ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਨੇ ਬੀਤੇ ਦਿਨੀਂ ਆਈਵੀਐਫ਼ ਤਕਨੀਕ ਨਾਲ ਇਕ ਬੱਚੇ ਨੂੰ ਜਨਮ ਦਿੱਤਾ ਹੈ, ਇਸ ਸਬੰਧੀ ਕੇਂਦਰ ਸਰਕਾਰ ਨੇ ਮੂਸੇਵਾਲਾ ਦੇ ਮਾਪਿਆ ਤੋਂ ਇਸ ਦੀ ਰਿਪੋਰਟ ਮੰਗੀ ਹੈ। ਇੱਥੇ ਦਸ ਦਈਏ ਕਿ ਇਸ ਤਕਨੀਕ ਦੀ ਵਰਤੋਂ ਲਈ ਉਮਰ ਹੱਦ 50 ਸਾਲ ਤੱਕ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬੀਤੀ ਰਾਤ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਸ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਉਹਨਾਂ ਨੂੰ ਜੇਲ੍ਹ ਭੇਜ ਕੇ ਜਾਂਚ ਕਰਵਾ ਸਕਦੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ‘ਤੇ ਰਹਿਮ ਕਰਨ ਦੀ ਬੇਨਤੀ ਕਰਨਾ ਚਾਹੁੰਦੇ ਹਨ। ਉਸ ਦਾ ਇਲਾਜ ਪੂਰਾ ਹੋਣ ਦਿੱਤਾ ਜਾਵੇ। ਮੈਂ ਇਥੇ ਦਾ ਵਸਨੀਕ ਹਾਂ, ਮੈਂ ਕਿਤੇ ਵੀ ਭੱਜਣ ਵਾਲਾ ਨਹੀਂ ਹਾਂ। ਜਿੱਥੇ ਵੀ ਤੁਸੀਂ ਮੈਨੂੰ ਬੁਲਾਓਗੇ, ਮੈਂ ਹਾਜ਼ਰ ਹੋਵਾਂਗਾ।
ਪਰ ਹੁਣ ਆਪ ਪੰਜਾਬ ਵੱਲੋਂ ਟਵੀਟ ਕਰਕੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਰਿਪੋਰਟ ਪੰਜਾਬ ਸਰਕਾਰ ਵੱਲੋਂ ਨਹੀਂ ਬਲਕਿ ਕੇਂਦਰ ਸਰਕਾਰ ਵੱਲੋਂ ਮੰਗੀ ਗਈ ਹੈ।
https://x.com/AAPPunjab/status/1770342293020492012?t=fXKSXl4Y7dCL6bxZglOLsQ&s=08
ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ‘ਤੇ ਨਵਜੰਮੇ ਬੱਚੇ ਦੇ ਜਨਮ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼