ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਚੰਡੀਗੜ੍ਹ,4 ਜੂਨ(ਵਿਸ਼ਵ ਵਾਰਤਾ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੱਲੋਂ ਅੱਜ ਚੰਡੀਗੜ੍ਹ ਦੌਰੇ ਤੇ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਡੀਗੜ੍ਹ ਟੈਕਨੀਕਲ ਏਅਰਪੋਰਟ ਤੇ ਮੁਲਾਕਾਤ ਕੀਤੀ ਗਈ ਹੈ। ਦੱਸ ਦਈਏ ਕਿ ਸਿੱਧੂ ਦੇ ਪਰਿਵਾਰ ਵੱਲੋਂ ਪਹਿਲਾਂ ਵੀ ਉਸਦੇ ਕਤਲ ਕੇਸ ਦੀ ਜਾਂਚ ਕੇਂਦਰੀ ਜਾਂਚ ਏਜੰਸੀਆਂ ਕੋਲੋਂ ਕਰਵਾਉਣ ਦੀ ਮੰਗ ਲੈ ਕੇ ਚਿੱਠੀ ਲਿਖੀ ਗਈ ਸੀ ਹੁਣ ਉਹਨਾਂ ਵੱਲੋਂ ਵਿਅਕਤੀਗਤ ਤੌਰ ਤੇ ਮਿਲ ਕੇ ਇਹ ਮੰਗ ਉਹਨਾਂ ਸਾਹਮਣੇ ਰੱਖੀ ਗਈ ਹੈ।