ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖਬਰ
ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੇ ਖੜਕਾਇਆ ਹਾਈਕੋਰਟ ਦਾ ਦਰਵਾਜਾ
ਪੜ੍ਹੋ ਕਿਉਂ ਮੰਗੀ ਅਗਾਊਂ ਜ਼ਮਾਨਤ
ਚੰਡੀਗੜ੍ਹ,28 ਜੂਨ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਅਤੇ ਅਤੇ ਮੈਨੇਜਰ ਸ਼ਗਨਪ੍ਰੀਤ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਖੁਦ ਨੂੰ ਮੂਸੇਵਾਲਾ ਦਾ ਮੈਨੇਜਰ ਦੱਸਦਿਆਂ ਸ਼ਗਨਪ੍ਰੀਤ ਨੇ ਹਾਈ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ। ਸ਼ਗਨਪ੍ਰੀਤ ਨੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਨੇ ਜਾਨ ਨੂੰ ਖ਼ਤਰਾ ਦੱਸਿਆ ਹੈ। ਜਿਸ ਦੇ ਚੱਲਦਿਆਂ ਉਸ ਨੇ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਸਨੇ ਕਿਹਾ ਕਿ ਜਦੋਂ ਵੀ ਉਹ ਮੁਹਾਲੀ ਆਉਂਦਾ ਹੈ ਤਾਂ ਉਸਨੂੰ ਹਵਾਈ ਅੱਡੇ ਤੋਂ ਨਿਰਧਾਰਤ ਥਾਂ ’ਤੇ ਜਾਣ ਲਈ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਨ੍ਹਾਂ ਪਟੀਸ਼ਨਾਂ ‘ਤੇ ਜਲਦ ਸੁਣਵਾਈ ਹੋ ਸਕਦੀ ਹੈ ਦੱਸ ਦਈਏ ਕਿ ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦੇ ਕਰੀਬੀ ਹੈ ਅਤੇ ਮੈਨਜਰ ਵਜੋਂ ਮੂਸੇਵਾਲਾ ਦੇ ਸਾਰੇ ਸ਼ੋਅ ਡੀਲ ਕਰਦਾ ਸੀ। ਹਾਲਾਂਕਿ ਪਿਛਲੇ ਸਾਲ ਅਗਸਤ ਵਿੱਚ ਮੋਹਾਲੀ ਵਿਖੇ ਹੋਏ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਉਸ ਦਾ ਨਾਮ ਆਇਆ ਸੀ। ਉਦੋਂ ਦਿੱਲੀ ਪੁਲਿਸ ਦੀ ਜਾਂਚ ਵਿੱਚ ਕਿਹਾ ਗਿਆ ਸੀ ਕਿ ਉਸ ਦਾ ਸਬੰਧ ਮਿੱਡੂਖੇੜਾ ਕਾਂਡ ਲਈ ਜ਼ਿੰਮੇਵਾਰ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਾਂ ਨਾਲ ਸੀ।ਇਸ ਤੋਂ ਬਾਅਦ ਸ਼ਗਨਪ੍ਰੀਤ ਅਚਾਨਕ ਆਸਟ੍ਰੇਲੀਆ ਚਲਾ ਗਿਆ ਸੀ ਅਤੇ ਉਦੋਂ ਤੋਂ ਉਹ ਉਥੇ ਰਹਿ ਰਿਹਾ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਮੂਸੇਵਾਲਾ ਕਤਲਕਾਂਡ ਦੀ ਜਿੰਮੇਵਾਰ ਲੈਣ ਵਾਲੇ ਗੈਂਗਸਟਰਾਂ ਵੱਲੋਂ ਵੀ ਸੋਸ਼ਲ ਮੀਡੀਆ ਤੇ ਪੋਸਟਾਂ ਪਾ ਕੇ ਇਸ ਕਤਲਕਾਂਡ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਹੈ।