ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਕੋਈ ਰਾਹਤ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,30 ਜੂਨ(ਵਿਸ਼ਵ ਵਾਰਤਾ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਜਿਕਰਯੋਗ ਹੈ ਕਿ ਸ਼ਗਨਪ੍ਰੀਤ ਨੇ ਮਿੱਡੂਖੇੜਾ ਕਤਲ ਕੇਸ ਵਿੱਚ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਹਾਲਾਂਕਿ, ਹਾਈ ਕੋਰਟ ਨੇ ਕਿਹਾ ਕਿ ਇਹ ਇੱਕ ਵਿਵਾਦਪੂਰਨ ਮਾਮਲਾ ਹੈ। ਇਸ ਮਾਮਲੇ ਵਿੱਚ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਵੀ ਮੰਗੀ ਗਈ ਹੈ। ਇਸ ਤੋਂ ਇਲਾਵਾ ਸ਼ਗਨਪ੍ਰੀਤ ਨੇ ਆਪਣੇ ਆਪ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਖ਼ਤਰਾ ਦੱਸਦਿਆਂ ਸੁਰੱਖਿਆ ਦੀ ਮੰਗ ਕੀਤੀ ਸੀ। ਇਸ ਮਾਮਲੇ ‘ਚ ਹਾਈਕੋਰਟ ਨੇ ਪੁੱਛਿਆ ਕਿ ਸ਼ਗਨਪ੍ਰੀਤ ਇਸ ਸਮੇਂ ਕਿੱਥੇ ਹੈ? ਇਸ ‘ਤੇ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਫਿਲਹਾਲ ਆਸਟ੍ਰੇਲੀਆ ‘ਚ ਹੈ। ਇਸ ‘ਤੇ ਹਾਈਕੋਰਟ ਨੇ ਕਿਹਾ ਕਿ ਜੇਕਰ ਉਹ ਹੁਣ ਦੇਸ਼ ਤੋਂ ਬਾਹਰ ਹੈ ਤਾਂ ਖ਼ਤਰਾ ਕਿਵੇਂ ਹੈ? ਇਸ ‘ਤੇ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਭਾਰਤ ਵਾਪਸ ਆਉਣਾ ਚਾਹੁੰਦੀ ਹੈ। ਹਾਲਾਂਕਿ ਉਹ ਭਾਰਤ ਆਵੇਗੀ ਇਸ ਇਸ ਸਬੰਧੀ ਕੋਈ ਹਲਫ਼ਨਾਮਾ ਦਾਖ਼ਲ ਨਹੀਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 4 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।
ਦੱਸ ਦਈਏ ਕਿ ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਕਰੀਬੀ ਸੀ ਅਤੇ ਮੂਸੇਵਾਲਾ ਦੇ ਸਾਰੇ ਸ਼ੋਅ ਡੀਲ ਕਰਦਾ ਸੀ। ਹਾਲਾਂਕਿ ਪਿਛਲੇ ਸਾਲ ਅਗਸਤ ਵਿੱਚ ਮੋਹਾਲੀ ਵਿੱਖੇ ਹੋਏ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਉਸ ਦਾ ਨਾਮ ਆਇਆ ਸੀ। ਨਾਮ ਸਾਹਮਣੇ ਆਉਣ ਤੋਂ ਬਾਅਦ ਸ਼ਗਨਪ੍ਰੀਤ ਅਚਾਨਕ ਆਸਟ੍ਰੇਲੀਆ ਚਲਾ ਗਿਆ ਸੀ। ਉਦੋਂ ਤੋਂ ਉਹ ਉਥੇ ਰਹਿ ਰਿਹਾ ਹੈ। ਮੂਸੇਵਾਲਾ ਨੂੰ ਮਾਰਨ ਵਾਲੇ ਲਾਰੈਂਸ ਗੈਂਗ ਨੂੰ ਇਹ ਵੀ ਸ਼ੱਕ ਹੈ ਕਿ ਸ਼ਗਨਪ੍ਰੀਤ ਨੂੰ ਆਸਟ੍ਰੇਲੀਆ ਭੱਜਣ ਲਈ ਮੂਸੇਵਾਲਾ ਨੇ ਮਦਦ ਕੀਤੀ ਸੀ। ਇਹ ਵੀ ਸੰਭਾਵਨਾ ਹੈ ਕਿ ਇਸੇ ਦੁਸ਼ਮਣੀ ਕਾਰਨ ਲਾਰੈਂਸ ਗੈਂਗ ਨੇ ਮੂਸੇਵਾਲਾ ਦਾ ਕਤਲ ਕੀਤਾ ਸੀ।