ਸਿੱਧੂ ਮੂੂਸੇਵਾਲਾ ਕਤਲਕਾਂਡ ਮਾਮਲਾ
ਤਿਹਾੜ ਜੇਲ੍ਹ ਤੋਂ ਲਿਆਂਦੇ ਸ਼ੂਟਰ ਅੰਕਿਸ ਸੇਰਸਾ ਅਤੇ ਸਚਿਨ ਭਿਵਾਨੀ ਦੀ ਥੋੜ੍ਹੀ ਦੇਰ ਵਿੱਚ ਮਾਨਸਾ ਅਦਾਲਤ ਵਿੱਚ ਪੇਸ਼ੀ
ਚੰਡੀਗੜ੍ਹ,15 ਜੁਲਾਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੇ 19 ਸਾਲਾ ਸ਼ਾਰਪ ਸ਼ੂਟਰ ਅੰਕਿਤ ਸਿਰਸਾ ਅਤੇ ਉਸਦੇ ਸਾਥੀ ਸਚਿਨ ਭਿਵਾਨੀ ਨੂੰ ਪੰਜਾਬ ਲਿਆਂਦਾ ਹੈ।ਦੋਵਾਂ ਨੂੰ ਅੱਜ ਥੋੜ੍ਹੀ ਦੇਰ ਵਿੱਚ ਹੀ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ 19 ਸਾਲਾ ਅੰਕਿਸ ਸੇਰਸਾ ਨੇ ਸਿੱਧੂ ਨੂੰ ਸਭ ਤੋਂ ਕਰੀਬ ਜਾ ਕੇ ਗੋਲੀਆਂ ਮਾਰੀਆਂ ਸਨ। ਇਸ ਦੇ ਨਾਲ ਹੀ ਸਚਿਨ ਚੌਧਰੀ ਉਰਫ ਸਚਿਨ ਭਿਵਾਨੀ ਨੇ ਉਸ ਦੇ ਭੱਜਣ ਵਿਚ ਮਦਦ ਕੀਤੀ ਸੀ। ਇਨ੍ਹਾਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਸ਼ਮੀਰੀ ਗੇਟ ਇਲਾਕੇ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਸੀ।। ਜਿਸ ਤੋਂ ਬਾਅਦ ਉਨ੍ਹਾਂ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਕੱਲ੍ਹ ਹੀ ਅਦਾਲਤ ਵੱਲੋਂ ਟਰਾਂਜ਼ਿਟ ਰਿਮਾਂਡ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਤੇ ਪੰਜਾਬ ਲੈ ਆਈ ਹੈ।ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਵੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ। ਉਨ੍ਹਾਂ ਦਾ ਦੂਜੀ ਵਾਰ ਰਿਮਾਂਡ ਲੈ ਕੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲਿਸ ਹੁਣ ਸ਼ਾਰਪਸ਼ੂਟਰਾਂ ਜਗਰੂਪ ਰੂਪਾ, ਮਨੂ ਕੁੱਸਾ ਅਤੇ ਦੀਪਕ ਮੁੰਡੀ ਦੀ ਭਾਲ ਕਰ ਰਹੀ ਹੈ।