ਸਿੱਧੂ ਵੱਲੋਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੱਸਿਆ ਤੰਜ
ਸਾਈਕਲ ਦਾ ਵੀ ਸਟੈਂਡ ਹੁੰਦਾ ਲੇਕਿਨ ਸਿੱਧੂ ਦਾ ਨਹੀਂ -ਰਾਘਵ ਚੱਢਾ
ਚੰਡੀਗੜ੍ਹ,3 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਭਦੌੜ ਵਿਖੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆਂ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਅਤੇ ਸਾਲ ਵਿੱਚ 8 ਸਿਲੰਡਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਦੀਆਂ ਕੁੜੀਆਂ ਨੂੰ ਪੰਜਵੀਂ,ਦਸਵੀਂ ਅਤੇ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਪੰਜ,ਪੰਦਰਾਂ ਅਤੇ ਵੀਹ ਹਜ਼ਾਰ ਰੁਪਏ ਦੇਣ ਦਾ ਵੀ ਐਲਾਨ ਕੀਤਾ। ਸਿੱਧੂ ਦੇ ਐਲਾਨਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਚੁਟਕੀ ਲੈਂਦਿਆਂ ਟਵੀਟ ਕੀਤਾ। ਉਹਨਾਂ ਨੇ ਲਿਖਿਆ ਕਿ ਪੰਜਾਬ ਵਿੱਚ ਕਹਾਵਤ ਹੈ। ਸਾਈਕਲ ਦਾ ਵੀ ਸਟੈਂਡ ਹੁੰਦਾ,ਲੇਕਿਨ ਸਿੱਧੂ ਦਾ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਿੱਧੂ ਦੇ ਪੁਰਾਣੇ ਬਿਆਨ ਜਿਸ ਵਿੱਚ ਉਹ ਆਮ ਆਦਮੀ ਪਾਰਟੀ ਵੱਲੋਂ ਹਜ਼ਾਰ ਰੁਪਏ ਦੇਣ ਦੇ ਬਿਆਨ ਦੀ ਆਲੋਚਨਾ ਕਰ ਰਹੇ ਹਨ ਅਤੇ ਉਹਨਾਂ ਦੇ ਅੱਜ ਵਾਲੇ ਬਿਆਨ ਦੀ ਵੀ਼ਡੀਓ ਕਲਿੱਪ ਵੀ ਜੋੜੀ ਗਈ ਹੈ।
Punjab de vich kahawat hai…
Cycle da vi stand hunda hai lekin Sidhu da nahi pic.twitter.com/MrOMUTt5nf— Raghav Chadha (@raghav_chadha) January 3, 2022