ਅਦਾਲਤ ਨੇ ਕਲਿਆਣੀ ਸਿੰਘ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ
ਪੜ੍ਹੋ ਕਿੰਨੇ ਦਿਨਾਂ ਲਈ ਭੇਜਿਆ ਜੇਲ੍ਹ ਅਤੇ ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਚੰਡੀਗੜ੍ਹ,21 ਜੂਨ(ਵਿਸ਼ਵ ਵਾਰਤਾ)-ਰਾਸ਼ਟਰੀ ਪੱਧਰ ਦੇ ਸ਼ੂਟਰ ਸਿੱਪੀ ਸਿੱਧੂ ਦੇ ਕਤਲ ਕੇਸ ਵਿੱਚ ਸੀਬੀਆਈ ਵੱਲੋਂ ਫੜੀ ਗਈ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਜੱਜ ਦੀ ਧੀ ਕਲਿਆਣੀ ਸਿੰਘ ਹੁਣ ਨੂੰ ਨੂੰ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ । ਅਦਾਲਤ ਨੇ ਉਸਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਹੈ।ਅੱਜ ਹੋਈ ਪੇਸ਼ੀ ਦੌਰਾਨ ਸੀਬੀਆਈ ਨੇ ਅਦਾਲਤ ਕੋਲੋਂ ਕੋਈ ਵੀ ਰਿਮਾਂਡ ਨਹੀਂ ਮੰਗਿਆ ਹੈ। ਇਸ ਤੋਂ ਬਾਅਦ ਅਦਾਲਤ ਨੇ ਕਲਿਆਣੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਦੱਸ ਦਈਏ ਕਿ ਸੀਬੀਆਈ ਨੇ ਪਹਿਲਾਂ ਉਸ ਨੂੰ 4 ਦਿਨਾਂ ਦੇ ਰਿਮਾਂਡ ‘ਤੇ ਲਿਆ ਸੀ ਅਤੇ ਫਿਰ ਐਤਵਾਰ ਨੂੰ ਉਸ ਨੂੰ 2 ਦਿਨਾਂ ਦੇ ਹੋਰ ਰਿਮਾਂਡ ‘ਤੇ ਲਿਆ ਗਿਆ ਸੀ।