ਸਿੱਪੀ ਸਿੱਧੂ ਕਤਲ ਕੇਸ
ਕਲਿਆਣੀ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਚੰਡੀਗੜ੍ਹ,13 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਿਸ਼ਾਨੇਬਾਜ ਸਿੱਪੀ ਸਿੱਧੂ ਕਤਲ ਕੇਸ ਵਿੱਚ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਜੱਜ ਦੀ ਧੀ ਕਲਿਆਣੀ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਅੰਤਰਰਾਸ਼ਟਰੀ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਸੀਬੀਆਈ ਨੇ ਬੁੜੈਲ ਜੇਲ੍ਹ ਵਿੱਚ ਬੰਦ ਕਲਿਆਣੀ ਖ਼ਿਲਾਫ਼ ਸੀਬੀਆਈ ਦੀ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਸੀਬੀਆਈ ਨੇ 7 ਸਾਲ ਪੁਰਾਣੇ ਇਸ ਕਤਲ ਕੇਸ ਵਿੱਚ 15 ਜੂਨ 2022 ਨੂੰ ਕਲਿਆਣੀ ਨੂੰ ਗ੍ਰਿਫ਼ਤਾਰ ਕੀਤਾ ਸੀ। ਕਲਿਆਣੀ ਖਿਲਾਫ ਆਈਪੀਸੀ ਦੀਆਂ ਧਾਰਾਵਾਂ 302, 120ਬੀ ਅਤੇ 201 ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਹੁਣ ਉਸਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।