ਅਕਾਲੀ ਦਲ ਸੰਯੁਕਤ ਨੇ ਕੀਤਾ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਖ਼ਿਲਾਫ ਪ੍ਰਦਰਸ਼ਨ
ਸੀਐਮ ਹਾਊਸ ਦਾ ਘਿਰਾਓ ਕਰਨ ਪਹੁੰਚੇ ਅਕਾਲੀ ਦਲ ਸੰਯੁਕਤ ਦੇ ਵਰਕਰਾਂ ਤੇ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ,4 ਸਤੰਬਰ(ਵਿਸ਼ਵ ਵਾਰਤਾ) ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਅਕਾਲੀ ਦਲ(ਸੰਯੁਕਤ) ਦੇ ਵਰਕਰਾਂ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਆਵਾਸਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਉਹਨਾਂ ਨੇ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਹਰਿਆਣਾ ਦੇ ਕਰਨਾਲ ਅਤੇ ਫੇਰ ਪੰਜਾਬ ਦੇ ਮੋਗਾ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਦੋਨਾਂ ਸੂਬਿਆਂ ਦੀ ਪੁਲਿਸ ਵੱਲੋੋੋਂ ਕੀਤੇ ਗਏ ਲਾਠੀਚਾਰਜ ਦੇ ਰੋਸ ਵਜੋਂ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਅਕਾਲੀ ਦਲ ਸੰਯੁਕਤ ਕਿਸਾਨਾਂ ਅਤੇ ਮਜਦੂਰਾਂ ਦੇ ਹੱਕ ਲਈ ਹਮੇਸ਼ਾ ਲੜਦੀ ਰਹੇਗੀ।
ਇਸੇ ਦੌਰਾਨ ਹੀ ਸੀਐੱਮ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰ ਰਹੇ ਵਰਕਰਾਂ ਤੇ ਪੁਲਿਸ ਨੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੁਛਾੜਾਂ ਕੀਤੀਆਂ। ਜਿਸ ਨਾਲ ਕਈ ਵਰਕਰਾਂ ਦੀਆਂ ਪੱਗਾਂ ਲੱਥ ਗਈਆਂ ।