ਸਾਬਕਾ ਫੌਜੀਆਂ ਦੇ ਪ੍ਰਦਰਸ਼ਨ ਦੌਰਾਨ ਵਾਪਰਿਆ ਹਾਦਸਾ
ਸੀਐੱਮ ਦੇ ਪੁਤਲੇ ਨੂੰ ਅੱਗ ਲਾਉਣ ਵੇਲੇ ਲਪੇਟ ਵਿੱਚ ਆਏ ਪ੍ਰਦਰਸ਼ਨਕਾਰੀ
ਚੰਡੀਗੜ 15 ਸਤੰਬਰ(ਵਿਸ਼ਵ ਵਾਰਤਾ)-ਲੁਧਿਆਣਾ ਡੀਸੀ ਦਫਤਰ ਦੇ ਬਾਹਰ ਸਾਬਕਾ ਫੌਜੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ ਜਾ ਰਿਹਾ ਸੀ। ਇਸ ਦੌਰਾਨ ਪੁਤਲੇ ਨੂੰ ਅੱਗ ਲਾਉਣ ਵੇਲੇ ਇੱਕ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।ਜਾਣਕਾਰੀ ਇਸ ਦੌਰਾਨ ਕੁੱਝ ਪ੍ਰਦਰਸ਼ਨਕਾਰੀ ਅੱਗ ਦੇ ਲਪੇਟੇ ਵਿੱਚ ਆ ਗਏ। ਇਸ ਦੌਰਾਨ ਰਾਹਤ ਵਾਲੀ ਗੱਲ ਇਹ ਰਹੀ ਕਿ ਅੱਗ ਤੇ ਨਾਲ ਦੀ ਨਾਲ ਹੀ ਕਾਬੂ ਪਾ ਲਿਆ ਗਿਆ ਅਤੇ ਕਿਸੇ ਤਰ੍ਹਾਂ ਦੇ ਵੀ ਨੁਕਸਾਨ ਤੋਂ ਬਚਾਅ ਹੋ ਗਿਆ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਲਿਆਂਦੀ ਗਈ ਗਾਰਜੀਅਨਜ਼ ਆੱਫ ਗਵਰਨੈਂਸ ਸਕੀਮ ਨੂੰ ਬੰਦ ਕਰਨ ਦੇ ਫੈਸਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ।