ਸੀਐੱਮ ਹਾਊਸ ਘੇਰਨ ਜਾ ਰਹੀ ਭਾਜਪਾ ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ,22 ਸਤੰਬਰ(ਵਿਸ਼ਵ ਵਾਰਤਾ)- ਰਾਜਪਾਲ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਰੱਦ ਕੀਤੇ ਜਾਣ ਤੋਂ ਮਚੇ ਘਮਸਾਣ ਵਿਚਾਲੇ ਪੰਜਾਬ ਭਾਜਪਾ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੀ ਸੀ ਪਰ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਭਾਜਪਾ ਵਰਕਰਾਂ ਅਤੇ ਆਗੂਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਪ੍ਰਦਰਸ਼ਨਕਾਰੀ ਸੈਕਟਰ-37/ਏ ਪਾਰਟੀ ਹੈੱਡਕੁਆਰਟਰ ਤੋਂ ਬਾਹਰ ਆਏ। ਭਾਜਪਾ ਵਰਕਰ ਹੱਥਾਂ ਵਿੱਚ ਬੈਨਰ ਲੈ ਕੇ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰ ਰਹੇ ਸਨ ਕਿ ਪੁਲੀਸ ਨੇ ਹੈੱਡਕੁਆਰਟਰ ਤੋਂ ਮਹਿਜ ਥੋੜ੍ਹੀ ਦੂਰ ਹੀ ਉਹਨਾਂ ਨੂੰ ਰੋਕ ਲਿਆ।