ਸੀਐੱਲਯੂ ਮਾਮਲਾ- ਅੱਜ ਵੀ ਅਦਾਲਤ ਵਿੱਚ ਨਹੀਂ ਹੋਈ ਨਵਜੋਤ ਸਿੱਧੂ ਦੀ ਪੇਸ਼ੀ
ਚੰਡੀਗੜ੍ਹ 28 ਅਕਤੂਬਰ(ਵਿਸ਼ਵ ਵਾਰਤਾ)-ਸੀਐਲਯੂ ਮਾਮਲੇ ਵਿੱਚ ਅੱਜ ਫਿਰ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪੇਸ਼ੀ ਨਹੀਂ ਹੋਈ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਨੇ ਇਸ ਮਾਮਲੇ ਵਿੱਚ ਬਤੌਰ ਗਵਾਹ ਇਸਤੋਂ ਪਹਿਲਾਂ ਵੀ 2 ਵਾਰ ਸਿੱਧੂ ਕੋਰਟ ਵਿੱਚ ਪੇਸ਼ ਨਹੀਂ ਹੋਏ ਸਨ। ਪਹਿਲੀ ਵਾਰ ਉਹਨਾਂ ਨੇ ਸੁਰੱਖਿਆ ਦਾ ਹਵਾਲਾ ਦਿੱਤਾ ਸੀ ਅਤੇ ਦੂਜੀ ਵਾਰ ਮੈਡੀਕਲੀ ਫਿੱਟ ਨਾ ਹੋਣ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸਨ। ਜਿਸ ਤੋਂ ਬਾਅਦ ਅਦਾਲਤ ਨੇ ਅਗਲੀ ਪੇਸ਼ੀ ਦੀ ਤਰੀਕ 4 ਨਵੰਬਰ ਨਿਰਧਾਰਿਤ ਕੀਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਹਾਈਕੋਰਟ ਵੱਲੋਂ ਫੀਜ਼ੀਕਲ ਪੇਸ਼ੀ ਤੋਂ ਰਾਹਤ ਮਿਲੀ ਸੀ ਅਤੇ ਅੱਜ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਜਰੀਏ ਹੋਣੀ ਸੀ।























