ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
ਸੀਟ ਵੰਡ ਨੂੰ ਲੈ ਕੇ ਅੱਜ ਭਾਜਪਾ ਨਾਲ ਕਰਨਗੇ ਅਹਿਮ ਮੀਟਿੰਗ

ਚੰਡੀਗੜ੍ਹ,17 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚ ਗਏ ਹਨ। ਦਿੱਲੀ ਵਿੱਚ ਕੈਪਟਨ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਅਹਿਮ ਮੀਟਿੰਗ ਕਰਨਗੇ। ਸ਼ੇਖਾਵਤ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਆਪਣਾ ਸੀਟ ਵੰਡ ਫਾਰਮੂਲਾ ਦੱਸਣਗੇ।






















