ਚੰਡੀਗੜ੍ਹ 5 ਜੂਨ (ਵਿਸ਼ਵ ਵਾਰਤਾ) – ਸੀਨੀਅਰ ਅਕਾਲੀ ਨੇਤਾ ਕੁਲਦੀਪ ਸਿੰਘ ਵਡਾਲਾ ਦਾ ਅੱਜ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ।
ਵਰਣਨਯੋਗ ਹੈ ਕਿ ਸ. ਕੁਲਦੀਪ ਸਿੰਘ ਵਡਾਲਾ ਨਕੋਦਰ ਤੋਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੇ ਪਿਤਾ ਸਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।